ਮਿਤੀ 27 ਜੁਲਾਈ ਨੂੰ ਖ਼ਾਲਸਾ ਕਾਲਜ ਫ਼ਾਰ ਵਿਮੈਨ, ਸਿੱਧਵਾਂ ਖੁਰਦ ਵਿਖੇ ਪ੍ਰਿਸੀਪਲ ਡਾ. ਅਮਨਦੀਪ ਕੌਰ ਜੀ ਦੀ ਯੋਗ ਅਗਵਾਈ ਵਿੱਚ ਐੱਨ. ਐੱਸ. ਐੱਸ. ਯੂਨਿਟ ਵੱਲੋਂ ਕਾਲਜ ਵਿੱਚ ਰੱੁਖ ਲਗਾ ਕੇ ਵਣ-ਮਹਾਂਉਤਸਵ ਮਨਾਇਆ ਗਿਆ। ਸੰਸਥਾਂ ਦੇ ਪ੍ਰਿੰਸੀਪਲ ਵੱਲੋਂ ਵਾਤਾਵਰਣ ਨੂੰ ਸੰਭਾਲਣ ਦਾ ਸੁਨੇਹਾ ਦੇਣ ਲਈ ‘ਇੱਕ ਰੁੱਖ ਮਾਂ ਦੇ ਨਾਂ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਇਸ ਮੌਕੇ ਉਹਨਾਂ ਨੇ ਕਾਲਜ ਦੀਆਂ ਵਿਿਦਆਰਥਣਾਂ ਨੂੰ ਬੂਟੇ ਵੰਡੇ ।ਸੰਸਥਾ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਰੱੁਖ ਮਾਵਾਂ ਦੀ ਤਰ੍ਹਾਂ ਹੁੰਦੇ ਹਨ ਜੋ ਸਾਨੂੰ ਠੰਡੀਆਂ ਛਾਵਾਂ ਦਿੰਦੇ ਹਨ। ਧਰਤੀ ਨੂੰ ਗਲੋਬਲ ਵਾਰਮਿੰਗ ਤੇ ਪ੍ਰਦੂਸ਼ਣ ਤੋਂ ਬਚਾਉਣ ਲਈ ਹਰ ਇੱਕ ਵਿਅਕਤੀ ਨੂੰ ਇੱਕ ਰੱੁਖ ਲਾਉਣਾ ਚਾਹੀਦਾ ਹੈ ਤੇ ਉਸ ਦੀ ਸਾਂਭ-ਸੰਭਾਲ ਵੀ ਉਸ ਵਿਅਕਤੀ ਦਾ ਹੀ ਫ਼ਰਜ ਬਣਦਾ ਹੈ। ਇਸ ਮੌਕੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਇੰਦਰਜੀਤ ਕੌਰ, ਪ੍ਰੋ. ਆਸ਼ੀਸ਼ ਕੁਮਾਰ ਅਤੇ 48 ਵਲੰਟੀਅਰ ਹਾਜ਼ਰ ਸਨ।