ਸਿੱਧਵਾਂ ਕਾਲਜ ਵਿਖੇ ਸ੍ਰੀ ਗੁਰੂੁ ਤੇਗ ਬਹਾਦਰ ਸਾਹਿਬ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਆਯੋਜਿਤ



12 ਨਵੰਬਰ, 2025 ਨੂੰ ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ, ਸਿੱਧਵਾਂ ਖੁਰਦ ਵਿਖੇ ਮਾਣਯੋਗ ਮੈਨੇਜਮੈਂਟ ਦੀ ਰਹਿਨੁਮਾਈ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਗੁੁਰੂੁ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੇ ਸਹਿਯੋਗ ਨਾਲ ਪੋਸਟ ਗਰੈਜੂਏਟ ਪੰਜਾਬੀ ਅਤੇ ਇਤਿਹਾਸ ਵਿਭਾਗ ਵੱਲੋਂ ਸਾਂਝੇ ਰੂਪ ਵਿੱਚ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ “ ਸ੍ਰੀ ਗੁਰੂੁ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ, ਸਿਧਾਂਤ ਅਤੇ ਸ਼ਹੀਦੀ” ਵਿਸ਼ੇ ਤੇ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿਚ ਕੁੰਜੀਵਤ ਭਾਸ਼ਣ ਵਕਤਾ ਸ. ਬਰਜਿੰਦਰਪਾਲ ਸਿੰਘ, ਮੁੱਖ ਪ੍ਰਬੰਧਕ, ਗੁਰੂੁ ਗੋਬਿੰਦ ਸਿੰਘ ਸਟੱਡੀ ਸਰਕਲ, ਲਖਨਊ ਅਤੇ ਪ੍ਰਧਾਨਗੀ ਭਾਸ਼ਣ ਸ. ਜਸਪਾਲ ਸਿੰਘ, ਜਰਨਲ ਸੈਕਟਰੀ, ਗੁਰੂੁ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ ਜ਼ੋਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸੰਸਥਾ ਦੇ ਪ੍ਰਿੰਸੀਪਲ ਨੇ ਆਏ ਮੁੱਖ ਬੁਲਾਰਿਆਂ ਨੂੰ ਨਿੱਘੀ ਜੀ ਆਇਆ ਕਿਹਾ ਅਤੇ ਫੁੱਲਾਂ ਦੇ ਬੂਟੇ ਭੇਂਟ ਕਰਦਿਆਂ ਸੁਆਗਤ ਕੀਤਾ। ਡਾ. ਇੰਦਰਜੀਤ ਕੌਰ ਨੇ ਪ੍ਰਮੁੱਖ ਬੁਲਾਰਿਆਂ ਦੀ ਸ਼ਖ਼ਸੀਅਤ ਅਤੇ ਪ੍ਰਾਪਤੀਆਂ ਬਾਰੇ ਜਾਣੂੰ ਕਰਵਾਇਆ।ਸ. ਬਰਜਿੰਦਰਪਾਲ ਸਿੰਘ ਨੇ ਵਿਿਦਆਰਥਣਾਂ ਨੂੰ ਮੁਖਾਤਿਬ ਹੁੰਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਉਹਨਾਂ ਦੇ ਬਚਪਨ, ਪਰਿਵਾਰਕ ਜੀਵਨ ਦਾ ਤਿਆਗ, ਸਾਢੇ ਚਾਰ ਸਾਲ ਦੇ ਪੁੱਤਰ ਗੋਬਿੰਦ ਦੇ ਪਹਿਲੀ ਵਾਰ ਦਰਸ਼ਨ, ਪਹਿਲੀ ਪਾਤਸ਼ਾਹੀ ਤੋਂ ਬਾਅਦ ਨੌਂਵੀ ਜੋਤ ਦੁਆਰਾ ਉਦਾਸੀ ਪਰੰਪਰਾ ਦੀ ਰਿਵਾਇਤ ਨੂੰ ਜਾਰੀ ਰੱਖਣ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ, ਮਾਨਵਤਾ ਦੀ ਪ੍ਰਤੱਖ ਮਿਸਾਲ, ਗੁਰ-ਮਾਰਗ ਅਨੁਸਾਰ ਸਵੈ ਪੜਚੋਲ ਅਤੇ ਗੁਰਬਾਣੀ ਦੇ ਪ੍ਰਮਾਣ ਦਿੰਦਿਆਂ ਸੁਚੱਜੀ ਜੀਵਨ ਜਾਂਚ ਅਪਣਾਉਣ ਦੀ ਪ੍ਰੇਰਨਾ ਦਿੱਤੀ। ਸ. ਜਸਪਾਲ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਅਧਿਐਨ, ਨਿਤਨੇਮ, ਸੇਵਾ ਅਤੇ ਧਰਮ ਨਿਰਪੱਖਤਾ ਦੇ ਰਸਤੇ ਤੇ ਚੱਲਦਿਆਂ ਇਨਸਾਨੀਅਤ ਦਾ ਸੁਨੇਹਾ ਦਿੱਤਾ।ਡਾ. ਨਵਦੀਪ ਕੌਰ ਜੀ ਨੇ ਰਸਮੀ ਤੌਰ ਤੇ ਆਏ ਬੁਲਾਰਿਆਂ ਦਾ ਧੰਨਵਾਦ ਕੀਤਾ।ਸੰਸਥਾ ਵੱਲੋਂ ਪ੍ਰਮੁੱਖ ਵਕਤਾਵਾਂ ਨੂੰ ਸਨਮਾਨ ਚਿੰਨ੍ਹ ਨਾਲ ਨਿਵਾਜਿਆ ਗਿਆ।ਗੁਰੂੁ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗੁਰਮਿਤ ਪ੍ਰਚਾਰ ਦੀਆਂ ਪੁਸਤਕਾਂ ਸੰਸਥਾ ਵਿਚ ਵਿਿਦਆਰਥਣਾਂ ਦੇ ਗਿਆਨ ਵਿਚ ਵਾਧਾ ਕਰਨ ਹਿਤ ਭੇਟ ਕੀਤੀਆਂ ਗਈਆਂ।ਇਸ ਸਮਾਗਮ ਦੇ ਪ੍ਰਬੰਧਕ ਇਤਿਹਾਸ ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਇੰਦਰਜੀਤ ਕੌਰ ਸਨ।ਡਾ. ਬਲਵਿੰਦਰ ਕੌਰ, ਪ੍ਰੋ. ਹਰਦੀਪ ਕੌਰ, ਸਮੂਹ ਸਟਾਫ਼ ਅਤੇ ਵਿਿਦਆਰਥਣਾਂ ਦੀ ਭਰਵੀਂ ਹਾਜ਼ਰੀ ਨਾਲ ਸਮਾਗਮ ਸਫ਼ਲ ਰਿਹਾ।